ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਵਿਖੇ ਮਾਸ ਕਾਊਂਸਲਿੰਗ ਪ੍ਰੋਗਰਾਮ ਕਰਵਾਇਆ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਵਿਖੇ ਮਾਸ ਕਾਊਂਸਲਿੰਗ ਪ੍ਰੋਗਰਾਮ ਕਰਵਾਇਆ

26
SHARE

ਫਿਰੋਜ਼ਪੁਰ (ਮਨੋਹਰ ਲਾਲ) ਜਿਲ੍ਹਾ ਸਿੱਖਿਆ ਅਫਸਰ (ਸੀ.ਸੈ.) ਅਤੇ ਜਿਲ੍ਹਾ ਗਾਈਡੈਂਸ ਕਾਊਂਸਲਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਵਿਖੇ ਮਾਸ ਕਾਊਂਸਲਿੰਗ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਨਵੀਨ ਕੁਮਾਰ ਸੀਜੀਆਰਪੀ, ਕੁਲਵਿੰਦਰ ਸਿੰਘ ਪ੍ਰੋ. ਹਿਸਟਰੀ ਗੁਰੂ ਨਾਨਕ ਕਾਲਜ, ਹਰੀਸ਼ ਮੋਂਗਾ, ਸ਼੍ਰੀਮਤੀ ਵਨੀਤ ਬਾਲਾ ਪ੍ਰਿੰਸੀਪਲ ਅਤੇ ਰਾਜੇਸ਼ ਕੁਮਾਰ ਕੈਰੀਅਰ ਅਧਿਆਪਕ ਨੇ ਭਾਗ ਲਿਆ। ਇਸ ਮੌਕੇ ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਪ੍ਰਤੀ ਸੁਚੇਤ ਹੋਣ ਲਈ ਆਖਿਆ ਅਤੇ ਇਸ ਮੰਤਵ ਲਈ ਉਨ੍ਹਾਂ ਸਾਰੇ ਕੋਰਸਾਂ ਬਾਰੇ ਸੁਝਾਅ ਦਿੱਤੇ। ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਵਨੀਤ ਬਾਲਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਮਾਸ ਕਾਊਂਸਲਿੰਗ ਪ੍ਰੋਗਰਾਮ ਵਧੀਆ ਕਰਵਾਉਣ ਲਈ ਸਕੂਲ ਸਟਾਫ ਨੂੰ ਵਧਾਈ ਦਿੱਤੀ।

LEAVE A REPLY