ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਇਆ ਗਿਆ ਸਫ਼ਾਈ ਅਭਿਆਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਇਆ ਗਿਆ ਸਫ਼ਾਈ ਅਭਿਆਨ

29
SHARE
-ਦੇਸ਼ ਦਾ ਹਰੇਕ ਨਾਗਰਿਕ ਸਫ਼ਾਈ ਵੱਲ ਖ਼ਾਸ ਧਿਆਨ ਦੇਵੇ- ਐਸ.ਕੇ. ਅਗਰਵਾਲ

ਫ਼ਿਰੋਜ਼ਪੁਰ (ਮਨੋਹਰ ਲਾਲ) ਪੰਜਾਬ ਲੀਗਲ ਸਰਵਿਸਿਜ਼ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਸ਼੍ਰੀ ਐਸ.ਕੇ. ਅਗਰਵਾਲ ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਸ਼੍ਰੀ ਬਲਜਿੰਦਰ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਸੇਵਾ ਲਈ ਜੋੜਨ (ਕੁਨੈਕਟ ਟੂ ਸਰਵ) ਮੁਹਿੰਮ ਤਹਿਤ ਜ਼ਿਲ੍ਹਾ ਕਚਹਿਰੀ ਫ਼ਿਰੋਜ਼ਪੁਰ ਵਿਖੇ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਸਫ਼ਾਈ ਅਭਿਆਨ ਮੌਕੇ ਸ਼੍ਰੀ ਐਸ.ਕੇ ਅਗਰਵਾਲ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਸਫ਼ਾਈ ਕਰਮਚਾਰੀਆਂ ਨੂੰ ਕਿਹਾ ਕਿ ਉਹ ਸਫ਼ਾਈ ਕਰਨ ਤੋਂ ਬਾਅਦ ਕੂੜਾ-ਕਰਕਟ ਕਿਸੇ ਖ਼ਾਲੀ ਥਾਂ ਤੇ ਸੁੱਟਣ ਦੀ ਬਜਾਏ ਕੂੜੇ ਨੂੰ ਡਸਟਬਿਨ ਵਿਚ ਹੀ ਇਕੱਠਾ ਕਰਨ।

ਉਨ੍ਹਾਂ ਸਫ਼ਾਈ ਕਰਮਚਾਰੀਆਂ ਨੂੰ ਸਫ਼ਾਈ ਰੱਖਣ ਦੇ ਫ਼ਾਇਦੇ ਦੱਸੇ ਅਤੇ ਉਨ੍ਹਾਂ ਦੇ ਇਸ ਕੰਮ ਲਈ ਉਨ੍ਹਾਂ ਦੀ ਤਾਰੀਫ਼ ਵੀ ਕੀਤੀ। ਉਨ੍ਹਾਂ ਕਿਹਾ ਕਿ ਸਫ਼ਾਈ ਰੱਖਣਾ ਸਿਰਫ਼ ਸਫ਼ਾਈ ਕਰਮਚਾਰੀਆਂ ਦਾ ਹੀ ਕੰਮ ਨਹੀਂ ਹੈ ਬਲਕਿ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪ ਵੀ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖੀਏ ਅਤੇ ਹੋਰ ਲੋਕਾਂ ਨੂੰ ਵੀ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਦੀ ਪ੍ਰੇਰਨਾ ਦੇਈਏ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਆਲੇ-ਦੁਆਲੇ ਦੀ ਪੂਰੀ ਤਰ੍ਹਾਂ ਸਾਫ਼ ਸਫ਼ਾਈ ਰੱਖ ਕੇ ਗੰਦਗੀ ਤੋਂ ਪੈਦਾ ਹੋਣ ਵਾਲੀਆਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਜਿਵੇਂ ਕਿ ਹੈਜ਼ਾ, ਮਲੇਰੀਆ, ਟਾਈਫ਼ਾਈਡ, ਪੀਲੀਆ ਅਤੇ ਇੱਕ ਦੂਜੇ ਦੇ ਸਾਹ ਰਾਹੀ ਫੈਲਣ ਵਾਲੀਆ ਬਿਮਾਰੀਆਂ ਤੋਂ ਬਚ ਸਕਦੇ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਸਫ਼ਾਈ ਵੱਲ ਖ਼ਾਸ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਬਿਮਾਰੀਆਂ ਤੋਂ ਬੱਚਿਆ ਜਾ ਸਕੇ। ਬਲਜਿੰਦਰ ਸਿੰਘ ਮਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਫ਼ਾਈ ਕਰਮਚਾਰੀਆਂ ਨੂੰ ਕੁੜੇ ਨੂੰ ਅੱਗ ਨਾ ਲਾਉਣ ਬਾਰੇ ਕਿਹਾ ਅਤੇ ਉਸ ਤੋਂ ਨੂੰ ਹੋਣ ਵਾਲੇ ਪ੍ਰਦੂਸ਼ਣ ਅਤੇ ਉਸ ਨਾਲ ਕਿਸ ਤਰ੍ਹਾਂ ਮਨੁੱਖੀ ਜ਼ਿੰਦਗੀ ਹੋਣ ਵਾਲੇ ਨੁਕਸਾਨਾਂ ਬਾਰੇ ਵਿਸਥਾਰ ਪੂਰਵਕ ਦੱਸਿਆ। ਇਸ ਮੌਕੇ ਉਨ੍ਹਾਂ ਨੇ ਮਿਤੀ 18 ਨਵੰਬਰ 2017 ਨੂੰ ਨਵੇਂ ਕੋਰਟ ਕੰਪਲੈਕਸ ਵਿਖੇ ਲੱਗਣ ਵਾਲੇ ਮੁਫ਼ਤ ਮੈਡੀਕਲ ਕੈਂਪ ਬਾਰੇ ਜਾਣੂ ਕਰਵਾਇਆ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਫ਼ਤ ਮੈਡੀਕਲ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਸ਼੍ਰੀ ਗੁਰਨਾਮ ਸਿੰਘ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਕੇ.ਕੇ.ਗੋਇਲ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਸ਼੍ਰੀ ਰਾਕੇਸ਼ ਕੁਮਾਰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਮੇਤ ਸਾਰੇ ਜੁਡੀਸ਼ੀਅਲ ਅਫ਼ਸਰ, ਬਾਰ ਦੇ ਪ੍ਰਧਾਨ ਅਤੇ ਵਕੀਲਾਂ ਨੇ ਇਸ ਸਫ਼ਾਈ ਅਭਿਆਨ ਵਿਚ ਹਿੱਸਾ ਲਿਆ।

LEAVE A REPLY