ਫ਼ਿਰੋਜ਼ਪੁਰ (ਮਨੋਹਰ ਲਾਲ) ਪੰਜਾਬ ਸਕਿੱਲ ਡਿਵੈਲਪਮੈਂਟ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰੀਸ਼ਦ ਫ਼ਿਰੋਜ਼ਪੁਰ ਵਿਖੇ ਐਂਟਸ ਕੰਸਲਟਿੰਗ ਐਂਡ ਸਰਵਿਸਿਜ਼ ਵੱਲੋਂ ਰੁਜ਼ਗਾਰ ਮੇਲਾ ਲਗਾਇਆ ਗਿਆ। ਇਸ ਮੇਲੇ ਦਾ ਉਦਘਾਟਨ ਸ਼੍ਰੀ ਵਿਨੀਤ ਕੁਮਾਰ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ। ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਸਰਕਾਰ ਵੱਲੋਂ ਬੇਰੁਜ਼ਗਾਰੀ ਨੂੰ ਦੂਰ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਇਸ ਤਹਿਤ ਹੀ ਅੱਜ ਫ਼ਿਰੋਜ਼ਪੁਰ ਵਿਖੇ ਰੁਜ਼ਗਾਰ ਮੇਲਾ ਲਗਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਵੱਖ-ਵੱਖ ਕੰਪਨੀਆਂ ਪਹੁੰਚੀਆਂ ਹਨ, ਜਿਨ੍ਹਾਂ ਵੱਲੋਂ ਆਪਣੀਆਂ ਲੋੜਾਂ ਅਨੁਸਾਰ ਯੋਗ ਉਮੀਦਵਾਰਾਂ ਦੀ ਚੋਣ ਕਰਕੇ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਸ ਮੌਕੇ ਸ਼੍ਰੀਮਤੀ ਹੀਨਾ ਪਲੇਸਮੈਂਟ ਕੁਆਰਡੀਨੇਟਰ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਦਾ ਮੁੱਖ ਮਕਸਦ ਵੱਧ ਤੋਂ ਵੱਧ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣਾ ਹੈ। ਉਨ੍ਹਾਂ ਦੱਸਿਆ ਕਿ ਅੱਜ ਲਗਾਏ ਗਏ ਰੁਜ਼ਗਾਰ ਮੇਲੇ ਵਿੱਚ 52 ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ ਹੈ, ਜਿਨ੍ਹਾਂ ਵਿਚੋਂ ਕੋਚਰ ਟੈੱਕ ਲੁਧਿਆਣਾ, ਗਰੌ ਐਵਰ ਮੋਹਾਲੀ ਅਤੇ ਮਹਿਤਾ ਡਿਜੀਟਲ ਸਰਵਿਸਿਜ਼ ਫ਼ਿਰੋਜ਼ਪੁਰ ਆਦਿ ਕੰਪਨੀਆਂ ਵੱਲੋਂ 20 ਯੋਗ ਵਿਦਿਆਰਥੀਆਂ ਦੀ ਚੋਣ ਕੀਤੀ ਗਈ। ਹੈ। ਇਸ ਮੌਕੇ ਸ਼੍ਰੀ ਰਿਸ਼ੀ ਤਲਵਾੜ ਸਟੇਟ ਕੁਆਰਡੀਨੇਟਰ ਐਂਟਸ ਕੰਸਲਟਿੰਗ ਐਂਡ ਸਰਵਿਸਿਜ਼ ਕੰਪਨੀ ਵੀ ਹਾਜ਼ਰ ਸਨ।