ਫਰੀਦਕੋਟ (ਬਿਉਰੋ) ਡਾਇਰੈਕਟਰ, ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ, ਭਲਾਈ ਵਿਭਾਗ, ਪੰਜਾਬ, ਚੰਡੀਗੜ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਡਾ. ਬੀ.ਆਰ. ਅੰਬੇਦਕਰ ਭਵਨ, ਫਰੀਦਕੋਟ ਵਿਖੇ ਸ਼੍ਰੀ ਗੁਰਮੀਤ ਸਿੰਘ ਬਰਾੜ, ਜਿਲਾ ਭਲਾਈ ਅਫਸਰ, ਫਰੀਦਕੋਟ ਦੀ ਪ੍ਰਧਾਨਗੀ ਹੇਠ ਭਾਰਤ ਸੰਵਿਧਾਨ ਦਾ ਤੀਜਾ ਸੰਵਿਧਾਨ ਦਿਵਸ ਮਨਾਇਆ ਗਿਆ । ਸਮੂਹ ਹਾਜਰੀਨ ਵੱਲੋਂ ਭਾਰਤ ਦੇ ਸੰਵਿਧਾਨ ਦੀ ਪ੍ਰਸਤਾਵਨਾ ਪੜੀ ਗਈ। ਸਾਰਿਆਂ ਨੇ ਭਾਰਤ ਨੂੰ ਧਰਮ-ਨਿਰਪੱਖ ਗਣਰਾਜ ਬਣਾਉਣ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਸੁਨਿਸ਼ਚਿਤ ਕਰਨ ਸਬੰਧੀ ਆਪਣੇ ਆਪ ਨੂੰ ਸਮਰਪਿਤ ਕੀਤਾ। ਬੁਲਾਰਿਆਂ ਵੱਲੋਂ ਹਾਜਰੀਨ ਲੋਕਾਂ ਨੂੰ ਭਾਰਤੀ ਸੰਵਿਧਾਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਪ੍ਰੋਗਰਾਮ ਵਿੱਚ ਦਫਤਰ ਜਿਲਾ ਭਲਾਈ ਅਫਸਰ, ਅਤੇ ਦਫਤਰ ਤਹਿਸੀਲ ਭਲਾਈ ਅਫਸਰ ਦੇ ਸਮੂਹ ਅਧਿਕਾਰੀ/ ਕਰਮਚਾਰੀ ਅਤੇ ਆਮ ਲੋਕ ਸ਼ਾਮਿਲ ਹੋਏ।
