ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਮਿਤੀ 5 ਦਸੰਬਰ 2017 ਤੱਕ ਭਰੇ ਜਾ ਸਕਦੇ ਹਨ ਫਾਰਮ
ਫ਼ਿਰੋਜ਼ਪੁਰ (ਮਨੋਹਰ ਲਾਲ) ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਲਾਕ ਅਤੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਕਰਵਾਉਣ ਸਬੰਧੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਸ਼੍ਰੀ ਰਾਮਵੀਰ ਆਈ.ਏ.ਐਸ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਸ੍ਰ: ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ ਵੱਲੋਂ ਹਾਜ਼ਰ ਮੈਂਬਰਾਂ ਨੂੰ ਜੀ ਆਇਆ ਕਹਿ ਕੇ ਪ੍ਰਧਾਨ ਜੀ ਦੀ ਆਗਿਆ ਨਾਲ ਮੀਟਿੰਗ ਦੇ ਅਜੰਡੇ ਬਾਰੇ ਚਰਚਾ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਭਾਸ਼ਣ ਮੁਕਾਬਲਿਆਂ ਦਾ ਵਿਸ਼ਾ ਦੇਸ਼-ਭਗਤੀ ਅਤੇ ਰਾਸ਼ਟਰੀ ਨਿਰਮਾਣ ਹੋਵੇਗਾ। ਇਹ ਮੁਕਾਬਲੇ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਵਿਚ ਕਰਵਾਏ ਜਾਣਗੇ, ਜਿਨ੍ਹਾਂ ਦੀ ਸਮੇਂ ਸੀਮਾ ਅੱਠ ਤੋਂ ਦਸ ਮਿੰਟ ਹੋਵੇਗੀ। ਇਨ੍ਹਾਂ ਮੁਕਾਬਲਿਆਂ ਵਿਚ ਕਿਸੇ ਵੀ ਵਰਗ ਦੇ 18 ਤੋਂ 29 ਸਾਲ ਦੀ ਉਮਰ ਦੇ ਨੌਜਵਾਨ ਲੜਕੇ ਤੇ ਲੜਕੀਆਂ ਹਿੱਸਾ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਫਾਰਮ ਭਰਨ ਦੀ ਆਖ਼ਰੀ ਮਿਤੀ 5 ਦਸੰਬਰ 2017 ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਬਲਾਕ ਪੱਧਰ ਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਜੇਤਾ ਨੂੰ ਸਰਟੀਫਿਕੇਟ ਦਿੱਤੇ ਜਾਣਗੇ ਅਤੇ ਬਲਾਕ ਪੱਧਰ ਤੇ ਪਹਿਲੇ ਸਥਾਨ ਤੇ ਰਹਿਣ ਵਾਲੇ ਵਿਜੇਤਾ ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ਵਿਚ ਹਿੱਸਾ ਲੈਣਗੇ ਅਤੇ ਉਨ੍ਹਾਂ ਨੂੰ ਪਹਿਲਾ, ਦੂਜਾ ਤੇ ਤੀਜਾ ਇਨਾਮ 5 ਹਜ਼ਾਰ, 2 ਹਜ਼ਾਰ, 1 ਹਜ਼ਾਰ ਨਗਦ ਰਾਸ਼ੀ ਅਤੇ ਪ੍ਰਮਾਣ ਪੱਤਰ ਦਿੱਤੇ ਜਾਣਗੇ।
ਜ਼ਿਲ੍ਹਾ ਪੱਧਰ ਤੇ ਪਹਿਲੇ ਸਥਾਨ ਤੇ ਰਹਿਣ ਵਾਲੇ ਵਿਜੇਤਾ ਰਾਜ ਪੱਧਰ ਦੇ ਮੁਕਾਬਲਿਆਂ ਵਿਚ ਹਿੱਸਾ ਲੈਣਗੇ। ਉਨ੍ਹਾਂ ਨੂੰ ਪਹਿਲਾ, ਦੂਜਾ ਤੇ ਤੀਜਾ ਇਨਾਮ 25 ਹਜ਼ਾਰ, 10 ਹਜ਼ਾਰ, 5 ਹਜ਼ਾਰ ਨਗਦ ਰਾਸ਼ੀ ਅਤੇ ਪ੍ਰਮਾਣ ਪੱਤਰ ਦਿੱਤੇ ਜਾਣਗੇ। ਰਾਜ ਪੱਧਰ ਤੇ ਪਹਿਲੇ ਸਥਾਨ ਤੇ ਰਹਿਣ ਵਾਲੇ ਵਿਜੇਤਾ ਨੂੰ ਰਾਸ਼ਟਰ ਪੱਧਰ ਤੇ ਹੋਣ ਵਾਲੇ ਮੁਕਾਬਲਿਆਂ ਵਿਚ ਹਿੱਸਾ ਲੈਣਗੇ, ਜਿਸ ਵਿਚ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਜੇਤਾ ਨੂੰ ਪਹਿਲਾ ਇਨਾਮ 2 ਲੱਖ, ਦੂਜਾ ਇਨਾਮ 1 ਲੱਖ ਅਤੇ ਤੀਜਾ ਇਨਾਮ 50 ਹਜ਼ਾਰ ਦਿੱਤਾ ਜਾਵੇਗਾ।
ਉਨ੍ਹਾਂ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਵਿਭਾਗ ਅਤੇ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਸਹਿਯੋਗ ਨਾਲ ਬਲਾਕ ਪੱਧਰੀ ਮੁਕਾਬਲੇ ਬਲਾਕ ਫ਼ਿਰੋਜ਼ਪੁਰ ਲਈ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਵਿਖੇ, ਘੱਲ ਖ਼ੁਰਦ ਬਲਾਕ ਦੇ ਮੁਕਾਬਲੇ ਸੀਨੀ. ਸੈਕੰਡਰੀ ਸਕੂਲ ਲੜਕੀਆਂ ਤਲਵੰਡੀ ਭਾਈ ਵਿਖੇ, ਬਲਾਕ ਜ਼ੀਰਾ ਦੇ ਮੁਕਾਬਲੇ ਸੀਨੀ. ਸੈਕੰਡਰੀ ਸਕੂਲ ਲੜਕੀਆਂ ਜ਼ੀਰਾ ਵਿਖੇ, ਬਲਾਕ ਮੱਖੂ ਦੇ ਮੁਕਾਬਲੇ ਸੀਨੀ. ਸੈਕੰਡਰੀ ਸਕੂਲ ਮੱਖੂ, ਬਲਾਕ ਮਮਦੋਟ ਦੇ ਮੁਕਾਬਲੇ ਸੀਨੀ. ਸੈਕੰਡਰੀ ਸਕੂਲ ਲੜਕੇ ਮਮਦੋਟ ਅਤੇ ਬਲਾਕ ਗੁਰੂਹਰਸਹਾਏ ਦੇ ਮੁਕਾਬਲੇ ਸੀਨੀ. ਸੈਕੰਡਰੀ ਸਕੂਲ ਲੜਕੀਆਂ ਗੁਰੂਹਰਸਹਾਏ ਵਿਖੇ ਮਿਤੀ 8 ਦਸੰਬਰ 2017 ਨੂੰ ਸਵੇਰੇ 11 ਵਜੇ ਕਰਵਾਏ ਜਾਣਗੇ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲੇ ਮਿਤੀ 11 ਦਸੰਬਰ 2017 ਨੂੰ ਸਵੇਰੇ 11:30 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਿਰੋਜ਼ਪੁਰ ਦੇ ਮੀਟਿੰਗ ਹਾਲ ਵਿਖੇ ਕਰਵਾਏ ਜਾਣੇ ਹਨ। ਉਨ੍ਹਾਂ ਦੱਸਿਆ ਕਿ ਬਲਾਕ ਫ਼ਿਰੋਜ਼ਪੁਰ ਲਈ ਭਾਗ ਲੈਣ ਵਾਲੇ ਭਾਗੀਦਾਰ ਮੋਬਾਈਲ ਨੰਬਰ 98152-18855, ਬਲਾਕ ਘੱਲ ਖ਼ੁਰਦ ਲਈ 95016-40700, ਬਲਾਕ ਜ਼ੀਰਾ ਲਈ 94632-39229, ਬਲਾਕ ਮੱਖੂ ਲਈ 94173-84449, ਬਲਾਕ ਮਮਦੋਟ ਲਈ 95013-23377, ਬਲਾਕ ਗੁਰੂਹਰਸਹਾਏ ਲਈ 94172-12200 ਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਅਤੇ ਹੋਰ ਵਧੇਰੇ ਜਾਣਕਾਰੀ ਲਈ ਸ੍ਰ: ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਮੋਬਾਈਲ ਨੰ: 98151-98179, 94176-64551 ਜਾਂ ਈ-ਮੇਲ nyk_fzr@ymail.com ਤੇ ਸੰਪਰਕ ਕਰ ਸਕਦੇ ਹਨ। ਇਸ ਸਬੰਧੀ ਫਾਰਮ ਦਫ਼ਤਰ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ।
ਇਸ ਮੌਕੇ ਸ੍ਰ: ਅਮਰੀਕ ਸਿੰਘ ਡੀ.ਪੀ.ਆਰ.ਓ, ਸ੍ਰ: ਐਸ.ਐਸ.ਧਾਲੀਵਾਲ ਏ.ਜੀ.ਐਮ ਲੀਡ ਬੈਂਕ ਫ਼ਿਰੋਜ਼ਪੁਰ, ਸ੍ਰ: ਗੁਰਕਰਨ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਸ਼੍ਰੀ ਗਗਨ ਮਾਟਾ ਜ਼ਿਲ੍ਹਾ ਖੇਡ ਵਿਭਾਗ, ਸ਼੍ਰੀ ਸੰਜੀਵ ਬਖ਼ਸ਼ੀ ਸੈਂਟ ਜੋਸਫ ਕਾਨਵੈਂਟ ਸਕੂਲ, ਸ਼੍ਰੀ ਤੇਜਪਾਲ ਵਰਮਾ ਡੀਨ ਐਸ.ਬੀ.ਐਸ ਟੈਕਨੀਕਲ ਕੈਂਪਸ, ਸ਼੍ਰੀ ਅਵਿਨਾਸ਼ ਸਿੰਘ ਵਾਈਸ ਪ੍ਰਿੰਸੀਪਲ ਡੀ.ਸੀ.ਮਾਡਲ ਸਕੂਲ, ਸ੍ਰ; ਬਲਕਾਰ ਸਿੰਘ ਪ੍ਰਿੰਸੀਪਲ ਗੋਰਮੈਂਟ ਪੋਲੀਟੈਕਨਿਕ ਕਾਲਜ, ਸ਼੍ਰੀ ਦਿਨੇਸ਼ ਕੁਮਾਰ ਨੁਮਾਇੰਦਾ ਜ਼ਿਲ੍ਹਾ ਸਿੱਖਿਆ ਅਫ਼ਸਰ, ਸ਼੍ਰੀ ਮਹਿਤਾਬ ਸਿੰਘ ਦੇਵ ਸਮਾਜ ਕਾਲਜ, ਸ਼੍ਰੀ ਹੇਮ ਚੰਦ ਤੇ ਸ਼੍ਰੀਮਤੀ ਹਰਜੀਤ ਕੌਰ ਆਈ.ਟੀ.ਆਈ ਫ਼ਿਰੋਜ਼ਪੁਰ, ਡਾ: ਅਨੁਪਮਾ ਸਹਾਇਕ ਪ੍ਰੋਫੈਸਰ, ਸ਼੍ਰੀ ਮਨੀਸ਼ ਸ਼ਰਮਾ ਸਹਾਇਕ ਪ੍ਰੋਫੈਸਰ ਅਤੇ ਗੁਰਦੇਵ ਸਿੰਘ ਲੇਖਾਕਾਰ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਹਾਜ਼ਰ ਸਨ।