ਅੰਮ੍ਰਿਤਸਰ (ਬਿਉਰੋ) ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਹੋਈ ਚੋਣ ਦੌਰਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਪ੍ਰਧਾਨ ਚੁਣ ਲਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਦਾ ਨਾਂ ਬੀਬੀ ਜਾਗੀਰ ਕੌਰ ਨੇ ਪੇਸ਼ ਕੀਤਾ ਜਦਕਿ ਵਿਰੋਧੀ ਧਿਰ ਵੱਲੋਂ ਅਮਰੀਕ ਸਿੰਘ ਸ਼ਾਹਪੁਰ ਦਾ ਨਾਂਅ ਪ੍ਰਧਾਨਗੀ ਲਈ ਪੇਸ਼ ਕੀਤਾ ਗਿਆ ਜਿਸ ਤੋਂ ਬਾਅਦ ਵਿਰੋਧੀ ਧਿਰ ਵੱਲੋਂ ਪ੍ਰਧਾਨਗੀ ਦੀ .ਚੋਣ ਕਰਵਾਉਣ ਦੀ ਮੰਗ ਕੀਤੀ । ਇਸ ਤੋਂ ਬਾਅਦ ਪਈਆਂ ਵੋਟਾਂ ਚ’ ਗੋਬਿੰਦ ਸਿੰਘ ਲੌਂਗੋਵਾਲ ਨੂੰ 154 ਵੋਟਾਂ ਪਈਆਂ ਜਦੋਂ ਕਿ ਵਿਰੋਧੀ ਧਿਰ ਦੇ ਅਮਰੀਕ ਸਿੰਘ ਸ਼ਾਹਪੁਰ ਨੂੰ ਸਿਰਫ 15 ਵੋਟਾਂ ਪਈਆਂ।
ਸਾਬਕਾ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਨੇ ਗੋਬਿੰਦ ਸਿੰਘ ਲੌਂਗੋਵਾਲ ਨੂੰ ਪ੍ਰਧਾਨ ਚੁਣੇ ਜਾਣ ਦਾ ਐਲਾਨ ਕੀਤਾ ਅੱਜ ਦੀ ਚੋਣ ਤੋਂ ਬਾਅਦ ਅਕਾਲੀ ਦਲ ਦੁਬਾਰਾ ਆਪਣਾ ਕਬਜ਼ਾ ਬਣਾਈ ਰੱਖਣ ਚ’ ਕਾਮਯਾਬ ਰਿਹਾ। ਅੱਜ ਬੇਸ਼ੱਕ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮੈਂਬਰ ਬਹੁਮਤ ਚ’ ਹੋਣ ਕਾਰਨ ਵੋਟਿੰਗ ਦੀ ਕੋਈ ਜ਼ਰੂਰਤ ਨਹੀਂ ਸੀ, ਫਿਰ ਵੀ ਵਿਰੋਧੀਆਂ ਦੀ ਮੰਗ ਤੋਂ ਬਾਅਦ ਵੋਟਿੰਗ ਕਰਵਾਈ ਗਈ।