ਫ਼ਿਰੋਜ਼ਪੁਰ (ਬਿਊਰੋ) ਡੀ.ਜੀ.ਪੀ. ਇੰਟੈਲੀਜੈਂਸ ਪੰਜਾਬ ਸ਼੍ਰੀ ਦਿਨਕਰ ਗੁਪਤਾ ਆਈ.ਪੀ.ਐੱਸ ਅਤੇ ਆਈ ਜੀ ਪੀ./ਸੀ.ਆਈ./ਪੰਜਾਬ ਸ਼੍ਰੀ ਅਮਿਤ ਪ੍ਰਸਾਦ ਆਈ.ਪੀ.ਐੱਸ. ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਏ.ਆਈ.ਜੀ. ਨਰਿੰਦਰਪਾਲ ਸਿੰਘ ਸਿੱਧੂ ਪੀ.ਪੀ.ਐੱਸ, ਏ.ਆਈ.ਜੀ./ਸੀ.ਆਈ. ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੱਲ ਇੰਸਪੈਕਟਰ ਪਰਮਜੀਤ ਸਿੰਘ ਸਮੇਤ ਸਬ-ਇੰਸਪੈਕਟਰ ਤਰਲੋਚਨ ਸਿੰਘ, ਏ.ਐੱਸ.ਆਈ ਜਤਿੰਦਰਜੀਤ ਸਿੰਘ ਸਮੇਤ ਹੋਰ ਪੁਲਿਸ ਪਾਰਟੀ ਵੱਲੋਂ ਇੱਕ ਵਿਅਕਤੀ ਨੂੰ ਸਮੇਤ ਹੈਰੋਇਨ ਅਤੇ ਭਾਰਤੀ ਕਰੰਸੀ ਡਰੱਗ ਮਨੀ ਨਾਲ ਕਾਬੂ ਕੀਤਾ ਗਿਆ।
ਏ.ਆਈ.ਜੀ ਸ਼੍ਰੀ ਨਰਿੰਦਰਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਇੰਸਪੈਕਟਰ ਪਰਮਜੀਤ ਸਿੰਘ, ਸਬ-ਇੰਸਪੈਕਟਰ ਤਰਲੋਚਨ ਸਿੰਘ ਅਤੇ ਏ.ਐੱਸ.ਆਈ ਜਤਿੰਦਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਸਪੈਸ਼ਲ ਚੈਕਿੰਗ ਦੇ ਸਬੰਧ ਵਿੱਚ ਪਿੰਡ ਅਟਾਰੀ ਤੋਂ ਵਾਹਕਾ ਆਦਿ ਨੂੰ ਜਾ ਰਹੇ ਸਨ, ਤਾਂ ਰਸਤੇ ਵਿੱਚ ਜਦੋਂ ਪੁਲਿਸ ਪਾਰਟੀ ਬਾਹੱਦ ਰਕਬਾ ਬੰਨ੍ਹ ਦਰਿਆ ਪਿੰਡ ਵਕੀਲਾਂ ਵਾਲੀ ਕੋਲ ਪਹੁੰਚੀ ਤਾਂ ਬੰਨੇ-ਬੰਨ ਸਾਹਮਣੀ ਤਰਫ਼ੋਂ ਆ ਰਹੀ ਇੱਕ ਕਾਰ ਸਵਿਫ਼ਟ ਨੰਬਰੀ ਪੀ.ਬੀ.-05-ਕਿਯੂ-1513 ਦੇ ਕਾਰ ਚਾਲਕ ਗੁਰਵਿੰਦਰ ਸਿੰਘ ਪੁੱਤਰ ਬਖ਼ਸ਼ੀਸ਼ ਸਿੰਘ, ਵਾਸੀ ਬਸਤੀ ਰਾਮ ਲਾਲ ਥਾਣਾ ਸਦਰ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਕਾਰ ਇਕਦਮ ਮੋੜ ਕੇ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਪਾਰਟੀ ਵੱਲੋਂ ਆਪਣੀ ਕਾਰ ਅੱਗੇ ਲਗਾ ਕੇ ਇਸ ਨੂੰ ਰੋਕ ਕੇ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਦੀ ਤਲਾਸ਼ੀ ਲੈਣ ‘ਤੇ ਇਸ ਦੀ ਪਹਿਨੀ ਹੋਈ ਪੈਂਟ ਦੀ ਸੱਜੀ ਜੇਬ ਵਿਚੋਂ ਮੋਮੀ ਲਿਫ਼ਾਫ਼ੇ ਵਿੱਚ ਪਾਈ ਹੋਈ 265 ਗ੍ਰਾਮ ਹੈਰੋਇਨ ਬਰਾਮਦ ਹੋਈ ਅਤੇ ਇਸ ਦੀ ਕਾਰ ਦੀ ਤਲਾਸ਼ੀ ਲੈਣ ‘ਤੇ ਕਾਰ ਵਿਚੋਂ 13 ਲੱਖ 70 ਹਜ਼ਾਰ ਰੁਪਏ ਭਾਰਤੀ ਕਰੰਸੀ ਡਰੱਗ ਮਨੀ ਬਰਾਮਦ ਹੋਈ।
ਉਨ੍ਹਾਂ ਦੱਸਿਆ ਕਿ ਦੋਸ਼ੀ ਨੇ ਮੰਨਿਆ ਹੈ ਕਿ ਉਹ ਪਿਛਲੇ 06 ਮਹੀਨੇ ਤੋ ਵੱਡੇ ਪੱਧਰ ਤੇ ਹੈਰੋਇਨ ਦੀ ਸਮਗਲਿੰਗ ਕਰ ਰਿਹਾ ਸੀ। ਇਸ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਮਹਿਕਮਾ ਇੰਟੈਲੀਜੈਂਸ ਵਿੰਗ ਦੇ ਨਵੇਂ ਬਣਾਏ ਗਏ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ.) ਫ਼ਾਜ਼ਿਲਕਾ ਵਿਖੇ ਮੁਕੱਦਮਾ ਨੰਬਰ 02, ਮਿਤੀ 06 ਦਸੰਬਰ 2017, ਅ/ਧ 21/25/61/85 ਐਨ.ਡੀ.ਪੀ.ਐੱਸ. ਐਕਟ ਦਰਜ ਰਜਿਸਟਰ ਕੀਤਾ ਗਿਆ ਹੈ ਅਤੇ ਦੋਸ਼ੀ ਪਾਸੋਂ ਪੁੱਛਗਿੱਛ ਜਾਰੀ ਹੈ।
ਇਸ ਤੋ ਇਲਾਵਾ ਉਨ੍ਹਾਂ ਦੱਸਿਆ ਕਿ ਇੰਟੈਲੀਜੈਂਸ ਵਿਭਾਗ ਵੱਲੋਂ ਨਵੇਂ ਸਥਾਪਿਤ ਕੀਤੇ ਗਏ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ.) ਫ਼ਾਜ਼ਿਲਕਾ ਨੇ ਵੀ ਆਪਣਾ ਕੰਮ-ਕਾਜ ਸ਼ੁਰੂ ਕਰ ਦਿੱਤਾ ਹੈ ਅਤੇ ਸਬ-ਇੰਸਪੈਕਟਰ ਰਜਵੰਤ ਸਿੰਘ ਇਸ ਥਾਣੇ ਵਿੱਚ ਬਤੌਰ ਮੁੱਖ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ ਹੈ।