ਗੋਲੇਵਾਲ਼ਾ/ਫਰੀਦਕੋਟ(ਰੋਸ਼ਨ ਹਰਦਿਆਲੇਆਣਾ’)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਗੋਲੇਵਾਲ਼ੇ ਦਾ ਸਾਲਾਨਾ ਸਮਾਗਮ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ। ਇਹ ਪ੍ਰੋਗਰਾਮ ਸਕੂਲ ਦੇ ਪ੍ਰਿੰਸੀਪਲ ਕੁਲਦੀਪ ਸਿੰਘ ਦੀ ਅਗਵਾਈ ਵਿੱਚ ਸ਼ੁਰੂ ਹੋਇਆ ਜਿਸ ਵਿੱਚ ਸਕੂਲ ਦੇ ਬੱਚਿਆਂ ਨੇ ਸ਼ਬਦ ਗਾਇਨ ਕਰਕੇ ਪ੍ਰੋਗਰਾਮ ਦਾ ਆਗਾਜ਼ ਕੀਤਾ। ਇਸ ਪ੍ਰੋਗਰਾਮ ਦੇ ਮੁੱਖ-ਮਹਿਮਾਨ ਦਸਮੇਸ਼ ਪਬਲਿਕ ਸਕੂਲ ਫਰੀਦਕੋਟ ਦੇ ਡਾਇਰੈਕਟਰ ਪ੍ਰਿੰਸੀਪਲ ਸ.ਗੁਰਚਰਨ ਸਿੰਘ ਸਨ ਅਤੇ ਬੱਚਿਆਂ ਦੀ ਤਿਆਰੀ ਲਈ ਸਕੂਲ ਡਾਇਰੈਕਟਰ ਕਿਰਨਜੀਤ ਕੌਰ ਤੇ ਮੈਨੇਜ਼ਰ ਗੁਰਮੀਤ ਸਿੰਘ ਨੇ ਅਹਿਮ ਯੋਗਦਾਨ ਪਾਇਆ। ਸਕੂਲ ਦੇ ਬੱਚੇ ਜਦ ਰੰਗ-ਬਰੰਗੇ ਕੱਪੜਿਆਂ ਵਿੱਚ ਪ੍ਰੋਗਰਾਮ ਪੇਸ਼ ਕਰ ਰਹੇ ਸਨ ਤਾਂ ਨਜ਼ਾਰਾ ਬੜਾ ਹੀ ਅਦਭੁੱਤ ‘ਤੇ ਮਨ-ਮੁਹਕ ਸੀ।
ਇਸ ਪ੍ਰੋਗਰਾਮ ਵਿੱਚ ਬੱਚਿਆਂ ਨੇ ਲੋਕ ਗੀਤ, ਗਿੱਧਾ ਭੰਗੜਾ, ਕੋਰੀਓਗ੍ਰਾਫ਼ੀ ਤੋਂ ਇਲਾਵਾ ਵੱਖ-ਵੱਖ ਸੂਬਿਆਂ ਦੇ ਡਾਂਸ ਵੀ ਪੇਸ਼ ਕੀਤੇ । ਇਸ ਤੋਂ ਇਲਾਵਾ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲ਼ੇ 356 ਵਿੱਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਸਮੇਂ ਸਕੂਲ ਸਟਾਫ਼ ਤੋਂ ਇਲਾਵਾ ਉੱਘੇ ਸਮਾਜਸੇਵੀ ਪ੍ਰਵੀਨ ਕਾਲਾ ਫ਼ਰੀਦਕੋਟ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਕਸਬੇ ਵਿੱਚੋਂ ਡਾ. ਬਲਜੀਤ ਸ਼ਰਮਾ, ਸਰਪੰਚ ਲਛਮਣ ਸਿੰਘ, ਸਰਪੰਚ ਬਿੰਦਰ ਸਿੰਘ, ਬਲਰਾਜ ਸਿੰਘ ਬਰਾੜ ਸੁਸਾਇਟੀ ਪ੍ਰਧਾਨ, ਵਿਜੇ ਕੁਮਾਰ ਸ਼ਰਮਾ ਤੋਂ ਇਲਾਵਾ ਬੱਚਿਆਂ ਦੇ ਮਾਂ-ਬਾਪ ਅਤੇ ਸਮੁੱਚੇ ਇਲਾਕਾ ਨਿਵਾਸੀ ਹਾਜ਼ਰ ਸਨ।